Amritsar News: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ CM ਕੇਜਰੀਵਾਲ ਅਤੇ CM ਭਗਵੰਤ ਮਾਨ
Amritsar News: ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਗੁਰੂ ਸਾਹਿਬ ਦਾ ਅਸ਼ੀਰਵਾਦ ਵੀ ਲਿਆ। ਅਰਵਿੰਦ ਕੇਜਰੀਵਾਲ ਦੀ ਜੇਲ੍ਹ 'ਚੋਂ ਜ਼ਮਾਨਤ ਮਿਲਣ ਮਗਰੋਂ ਇਹ ਉਨ੍ਹਾਂ ਦੀ ਪਹਿਲੀ ਪੰਜਾਬ ਫੇਰੀ ਹੈ। ਇਸ ਦੌਰਾਨ ਉਹ ਅੰਮ੍ਰਿਤਸਰ ਤੋਂ ਪੰਜਾਬ ਵਿਚ ਚੋਣ ਪ੍ਰਚਾਰ ਦਾ ਆਗਾਜ਼ ਕੀਤਾ।