ਪੰਜਾਬ ਬੀਜੇਪੀ ਨੂੰ ਵੱਡਾ ਝੱਟਕਾ, SAD ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਧਿਆ ਨਿਸ਼ਾਨਾ
Jan 21, 2023, 19:00 PM IST
ਅੰਮ੍ਰਿਤਸਰ 'ਚ ਸੁਖਬੀਰ ਸਿੰਘ ਬਾਦਲ ਨੇ ਵਿਰੋਧੀਆਂ 'ਤੇ ਨਿਸ਼ਾਨਾ ਸਾਧਿਆ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਐਸਸੀ ਵਿੰਗ ਦੇ ਉਪ ਚੇਅਰਮੈਨ ਰਾਕੇਸ਼ ਕੁਮਾਰ ਰਿੰਕੂ ਭਾਜਪਾ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਸੁਖਬੀਰ ਬਾਦਲ ਨੇ ਮਾਨ ਸਰਕਾਰ 'ਤੇ ਵੀ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲੁੱਟ ਹੋ ਰਹੀ ਹੈ, ਗੈਂਗਸਟਰ ਫੋਨ ਕਰਕੇ ਫਿਰੌਤੀ ਮੰਗ ਰਹੇ ਹਨ, ਬੈਂਕਾਂ ਨੂੰ ਲੁੱਟਿਆ ਜਾ ਰਿਹਾ ਹੈ ਅਤੇ ਪੰਜਾਬ ਦੇ ਹਾਲਾਤ ਬਦ ਤੋਂ ਬਦਤਰ ਹੋ ਗਏ ਹਨ। ਹੋਰ ਜਾਣਕਾਰੀ ਲਈ ਵੀਡੀਓ ਨੂੰ ਅੰਤ ਤੱਕ ਦੇਖੋ..