Sangrur Bus Fire: ਸੰਗਰੂਰ ਦੇ ਲਹਿਰਾਗਾਗਾ ਨੇੜੇ ਸੜ ਕੇ ਸੁਆਹ ਹੋਈ ਨਿਜੀ ਬੱਸ, ਜਾਣੀ ਨੁਕਸਾਨ ਤੋਂ ਹੋਇਆ ਬਚਾਅ
Sangrur Bus Fire: ਸੰਗਰੂਰ ਦੇ ਲਹਿਰਾਗਾਗਾ ਨੇੜੇ ਜਾਖਲ ਬੁਢਲਾਡਾ ਰੋਡ 'ਤੇ ਦੇਰ ਰਾਤ ਪ੍ਰਾਈਵੇਟ ਬੱਸ ਨੂੰ ਅੱਗ ਲੱਗ ਗਈ। ਅੱਗ ਲੱਗਣ ਕਾਰਨ ਬੱਸ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਪਰ ਖੁਸ਼ਕਿਸਮਤੀ ਨਾਲ ਉਸ ਸਮੇਂ ਬੱਸ ਵਿੱਚ ਕੋਈ ਵੀ ਸਵਾਰੀ ਮੌਜੂਦ ਨਹੀਂ ਸੀ। ਜਾਣਕਾਰੀ ਮੁਤਾਬਕ ਬੱਸ ਚਾਲਕ ਕਾਰ 'ਚ ਹਵਾ ਭਰਨ ਲਈ ਪੈਟਰੋਲ ਪੰਪ ਨੇੜੇ ਰੁਕਿਆ ਸੀ, ਉਸੇ ਸਮੇਂ ਇੰਜਣ 'ਚੋਂ ਧੂੰਆਂ ਨਿਕਲਣ ਲੱਗਾ। ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਵਾਲੇ ਪਾਸੇ ਤੋਂ ਆ ਰਹੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ 'ਤੇ ਕਾਬੂ ਪਾ ਲਿਆ।