Kisan Andolan: ਕਿਸਾਨਾਂ ਦੀ ਸਮਝੋ ਨਵੀਂ ਰਣਨੀਤੀ, ਕੌਣ ਬੈਠਣਗੇ ਬਾਰਡਰਾਂ ਤੇ ਕਿਹੜੇ ਕਿਸਾਨ ਜਾਣਗੇ ਦਿੱਲੀ, ਸੁਣੋ ਪੰਧੇਰ ਦਾ ਬਿਆਨ
रिया बावा Mon, 04 Mar 2024-9:52 am,
Sarvan Singh Pandher video: ਪੰਜਾਬ ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਕਿਸਾਨ 21 ਦਿਨਾਂ ਤੋਂ ਡਟੇ ਹੋਏ ਹਨ। ਇਸ ਅੰਦੋਲਨ ਵਿੱਚ ਹੁਣ ਤੱਕ 8 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਕਿਸਾਨਾਂ ਨੇ ਮੁੜ 6 ਮਾਰਚ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ 10 ਮਾਰਚ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਦੇਸ਼ ਭਰ ਵਿੱਚ ਟਰੇਨਾਂ ਨੂੰ ਰੋਕਣ ਦਾ ਵੀ ਐਲਾਨ ਕੀਤਾ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪੰਜਾਬ ਵਿੱਚ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਗੈਰ-ਸਿਆਸੀ ਆਗੂ ਪੰਧੇਰ ਨੇ ਕਿਹਾ ਕਿ 6 ਮਾਰਚ ਨੂੰ ਹਰਿਆਣਾ-ਪੰਜਾਬ ਨੂੰ ਛੱਡ ਕੇ ਬਾਕੀ ਸੂਬਿਆਂ ਦੇ ਕਿਸਾਨ ਆਪੋ-ਆਪਣੇ ਢੰਗਾਂ ਨਾਲ ਦਿੱਲੀ ਪੁੱਜਣਗੇ।