Sarwan Singh Pandher: ਭਲਕੇ ਕਿਸਾਨ ਪੰਜਾਬ ਪੱਧਰ `ਤੇ ਰੋਕਣਗੇ ਰੇਲਾਂ; ਸਰਵਣ ਪੰਧੇਰ ਨੇ ਕੀਤਾ ਵੱਡਾ ਐਲਾਨ
Sarwan Singh Pandher Video: ਕਿਸਾਨ ਮਜ਼ਦੂਰ ਏਕਤਾ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਵੀਡੀਓ ਜਾਰੀ ਕਰ ਕਿਹਾ ਹੈ ਕਿ ਕੱਲ੍ਹ ਰੇਲ ਰੋਕੋ ਅੰਦੋਲਨ ਅਤੇ ਇਸ ਦੌਰਾਨ ਕਿਸਾਨਾਂ ਨੂੰ ਵੱਧ ਤੋਂ ਵੱਧ ਆਉਣ ਦੀ ਅਪੀਲ ਕੀਤੀ ਹੈ। ਇਸ ਦੌਰਾਨ ਯਾਤਰੀਆਂ ਨੂੰ ਕੋਈ ਪਰੇਸ਼ਾਨੀ ਨਾ ਆਵੇ ਇਸ ਲਈ ਲੰਗਰ ਦਾ ਇੰਤਜ਼ਾਮ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਕਿਹਾ ਕਿ ਪੰਜਾਬ ਦੇ ਖਨੌਰੀ ਬਾਰਡਰ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ 21 ਦਿਨ ਬੀਤ ਚੁੱਕੇ ਹਨ। ਅੱਜ ਉਨ੍ਹਾਂ ਦਾ 22ਵਾਂ ਦਿਨ ਹੈ।