Sarwan Pandher: ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਰਵਨੀਤ ਬਿੱਟੂ ਦੇ ਬਿਆਨ ਦੀ ਕੀਤੀ ਨਿਖੇਧੀ
Sarwan Pandher: ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਕਿਸਾਨ ਆਗੂਆਂ ਨੂੰ ਤਾਲਿਬਾਨੀ ਕਹੇ ਜਾਣ ਦੀ ਕੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਨੇ ਕਿਹਾ ਕਿ ਕਿਸਾਨ ਆਗੂ ਹਰ ਤਰ੍ਹਾਂ ਦੀ ਜਾਂਚ ਲਈ ਤਿਆਰ ਹਨ। ਉਨ੍ਹਾਂ ਨੇ ਕਿਹਾ ਕਿ ਰਵਨੀਤ ਬਿੱਟੂ ਕਿਸਾਨਾਂ ਕੋਲੋਂ ਮੁਆਫੀ ਮੰਗਣ।