Sarvan Singh Pandher: ਸਰਵਣ ਸਿੰਘ ਪੰਧੇਰ ਨੇ ਆਰਐਸਐਸ ਵੱਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਦਿੱਤੇ ਬਿਆਨ ਦੀ ਕੀਤੀ ਨਿਖੇਧੀ
Sarvan Singh Pandher: ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਵੱਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਦਿੱਤੇ ਬਿਆਨ ਦੀ ਨਿਖੇਧੀ ਕੀਤੀ ਹੈ। ਪੰਧੇਰ ਨੇ ਕਿਹਾ ਕਿ ਜੇਕਰ ਤੁਸੀਂ ਦੇਸ਼ ਦੇ ਅੰਨਦਾਤਾ ਦਾ ਸਨਮਾਨ ਨਹੀਂ ਕਰ ਸਕਦੇ ਤਾਂ ਉਸ ਦਾ ਵਿਰੋਧ ਵੀ ਨਾ ਕਰੋ। ਉਨ੍ਹਾਂ ਨੇ ਇਸ ਬਿਆਨ ਨੂੰ ਦੇਸ਼ ਦੀ ਸਦਭਾਵਨਾ ਨੂੰ ਠੇਸ ਪਹੁੰਚਾਉਣ ਵਾਲਾ ਕਰਾਰ ਦਿੱਤਾ ਹੈ।