Sarwan Pandher News: ਸਰਵਣ ਸਿੰਘ ਪੰਧੇਰ ਨੇ ਗ੍ਰਿਫਤਾਰ ਕਿਸਾਨਾਂ ਨੂੰ ਰਿਹਾਅ ਕਰਨ ਦੀ ਕੀਤੀ ਮੰਗ
Sarwan Pandher News: ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦਾ ਮੁੱਦਾ ਭਖਦਾ ਜਾ ਰਿਹਾ ਹੈ। ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਨਵਦੀਪ ਸਿੰਘ ਨੂੰ ਜੇਲ੍ਹ ਤੋਂ ਰਿਹਾਅ ਕਰਨ ਤੋਂ ਬਾਅਦ ਹਰਿਆਣਾ ਦੀ ਮੌੜਾ ਮੰਡੀ ਵਿੱਚ ਉਨ੍ਹਾਂ ਦਾ ਸਨਮਾਨ ਕੀਤਾ ਜਾਣਾ ਸੀ। ਉਥੇ ਕਿਸਾਨ ਨੇਤਾਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਨੂੰ ਜਲਦ ਛੱਡ ਦਿੱਤਾ ਜਾਵੇ। ਉਨ੍ਹਾਂ ਨੇ ਗ੍ਰਿਫਤਾਰ ਕੀਤੇ ਗਏ ਕਿਸਾਨਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਹੈ।