School Bus Accident: ਬੱਚਿਆਂ ਨਾਲ ਭਰੀ ਸਕੂਲੀ ਬੱਸ ਪਲਟੀ, ਸਰਕਾਰੀ ਛੁੱਟੀ ਵਾਲੇ ਦਿਨ ਵੀ ਲਾਇਆ ਸਕੂਲ
Mahendragarh School Bus Accident: ਹਰਿਆਣਾ ਕੇ ਮਹੇਂਦਰਗੜ੍ਹ ਜ਼ਿਲ੍ਹੇ ਵਿੱਚ ਭਿਆਨਕ ਸੜਕ ਹਾਦਸੇ ਵਿਚ ਪੰਜ ਬੱਚਿਆਂ ਦੀ ਮੌਤ ਹੋ ਗਈ ਹੈ। ਕਈ ਬੱਚੇ ਜ਼ਖ਼ਮੀ ਦੱਸ ਜਾ ਰਹੇ ਹਨ। ਅੱਜ ਸਵੇਰੇ ਇੱਕ ਨਿੱਜੀ ਸਕੂਲ ਦੀ ਬੱਸ ਬੇਕਾਬੂ ਹੋ ਕੇ ਪਲਟ ਗਈ। ਇਹ ਹਾਦਸਾ ਕਨੀਨਾ ਕਸਬੇ ਨੇੜੇ ਕਨੀਨਾ ਦਾਦਰੀ ਰੋਡ 'ਤੇ ਵਾਪਰਿਆ। ਹੁਣ ਤੱਕ ਪ੍ਰਸ਼ਾਸਨ ਨੇ ਪੰਜ ਬੱਚਿਆਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ ਜਦਕਿ ਦਰਜਨਾਂ ਬੱਚੇ ਜ਼ਖਮੀ ਦੱਸੇ ਜਾ ਰਹੇ ਹਨ।