Ropar News: ਵਿਦਿਆਰਥੀਆਂ ਦੀਆਂ ਵਰਦੀਆਂ ਬਣਾਉਣ ਨੂੰ ਮਿਲ ਰਿਹਾ ਭਰਵਾਂ; ਸੈਲਫ ਹੈਲਪ ਗਰੁੱਪ ਤਹਿਤ ਔਰਤਾਂ ਨੂੰ ਮਿਲ ਰਿਹੈ ਰੁਜ਼ਗਾਰ
ਰਵਿੰਦਰ ਸਿੰਘ Fri, 01 Mar 2024-1:13 pm,
Ropar News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੰਗਰੂਰ ਤੋਂ ਸ਼ੁਰੂ ਕੀਤੀ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਨੂੰ ਰੂਪਨਗਰ ਜ਼ਿਲ੍ਹੇ ਦੇ ਪਿੰਡ ਸੁਖਸਾਲ ਵਿੱਚ ਸੈਲਫ ਹੈਲਪ ਗਰੁੱਪ ਰਾਹੀਂ ਸ਼ੁਰੂ ਕਰਕੇ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵਰਦੀਆਂ ਬਣਾਉਣ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਯੋਜਨਾ ਤਹਿਤ ਅਗਾਮੀ ਵਰ੍ਹੇ ਦੌਰਾਨ ਹੋਰ ਸੈਲਫ ਹੈਲਪ ਗਰੁੱਪ ਬਣਾ ਕੇ ਲਗਭਗ 2 ਹਜ਼ਾਰ ਔਰਤਾਂ ਨੂੰ ਰੁਜ਼ਗਾਰ ਦੇਣ ਦੀ ਪ੍ਰਕਿਰਿਆ ਉਤੇ ਕੰਮ ਚੱਲ ਰਿਹਾ ਹੈ।
ਹੁਣ 50 ਔਰਤਾਂ ਇਸ ਮੁਹਿੰਮ ਨਾਲ ਜੁੜ ਕੇ ਆਪਣੀ ਆਜੀਵਿਕਾ ਚਲਾ ਰਹੀਆਂ ਹਨ, ਜਿਨ੍ਹਾਂ ਵਿੱਚ ਮੁਨਾਫਾ ਬਰਾਬਰ ਵੰਡਿਆ ਜਾ ਰਿਹਾ ਹੈ। ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਕੰਮ ਲਿਆਂਦਾ ਜਾਵੇਗਾ, ਜਿਸ ਨਾਲ ਰੁਜ਼ਗਾਰ ਵਿੱਚ ਵਾਧਾ ਹੋਵੇਗਾ। ਇਨ੍ਹਾਂ ਪਿੰਡਾਂ ਦੇ ਲੋਕ ਪਿਛਲੇ ਲੰਮੇ ਸਮੇਂ ਤੋਂ ਵਿਕਾਸ ਤੋਂ ਵਾਝੇ ਹਨ ਜਿਨ੍ਹਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਦੇਣ ਦਾ ਟੀਚਾ ਤੈਅ ਕਰ ਲਿਆ ਹੈ ਤੇ ਯੋਜਨਾਬੱਧ ਢੰਗ ਨਾਲ ਵਿਕਾਸ ਕਾਰਜਾਂ ਦੀ ਰੂਪ ਰੇਖਾ ਤਿਆਰ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਇਲਾਕੇ ਦੇ ਲੋਕ ਜਿਹੜੀਆਂ ਬੁਨਿਆਦੀ ਸਹੂਲਤਾਂ ਤੋਂ ਕਈ ਸਾਲਾਂ ਤੋਂ ਵਾਝੇ ਹਨ, ਉਨ੍ਹਾਂ ਨੂੰ ਇਹ ਸਹੂਲਤਾਂ ਦਿੱਤੀਆ ਜਾ ਰਹੀਆਂ ਹਨ।