Sikhs in New York Police: ਨਿਊਯਾਰਕ ਪੁਲਿਸ ’ਚ ਸਿੱਖ ਸਿਪਾਹੀਆਂ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਦਾ ਮਾਮਲਾ, SGPC ਨੇ ਕੀਤਾ ਵਿਰੋਧ
Aug 02, 2023, 09:52 AM IST
Sikhs in New York Police news: ਅਮਰੀਕਾ ਤੋਂ ਇੱਕ ਖ਼ਬਰ ਸਾਹਮਣੇ ਆਈ ਜਿੱਥੇ ਦੱਸਿਆ ਗਿਆ ਦੀ ਨਿਊਯਾਰਕ ਪੁਲਿਸ ਵਿੱਚ ਸਿੱਖਾਂ ਨੂੰ ਦਾੜ੍ਹੀ ਵਧਾਉਣ ਤੋਂ ਰੋਕਿਆ ਗਿਆ। ਇਹ ਮਾਮਲਾ ਭਖਦਾ ਜਾ ਰਿਹਾ ਹੈ ਕਿਉਂਕਿ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਫ਼ੈਸਲਾ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਸੰਬੰਧ ਵਿੱਚ ਅਮਰੀਕਾ 'ਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੂੰ ਪੱਤਰ ਵੀ ਲਿਖਿਆ ਗਿਆ ਅਤੇ ਇਸ ਫੈਸਲੇ 'ਤੇ ਇਤਰਾਜ਼ ਜ਼ਾਹਿਰ ਕੀਤਾ ਗਿਆ।