SGPC News: ਪਾਕਿਸਤਾਨ ਵੱਲੋਂ ਸਿੱਖ ਸ਼ਰਧਾਲੂਆਂ ਦੀ ਵੀਜ਼ਾ ਫੀਸ ਮੁਆਫ ਕਰਨ ਦਾ ਐਸਜੀਪੀਸੀ ਨੇ ਕੀਤਾ ਸਵਾਗਤ
SGPC News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਵੱਲੋਂ ਸਿੱਖ ਸ਼ਰਧਾਲੂਆਂ ਦੀ ਵੀਜ਼ਾ ਫੀਸ ਮੁਆਫ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਐਸਜੀਪੀਸੀ ਦੇ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਪਾਕਿਸਤਾਨ ਦੇ ਫੈਸਲਾ ਦਾ ਸਵਾਗਤ ਕੀਤਾ ਹੈ। ਕਾਬਿਲੇਗੌਰ ਹੈ ਕਿ ਪਾਕਿਸਤਾਨ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਵੀਰਵਾਰ ਨੂੰ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਵੀਜ਼ਾ ਨਿਯਮਾਂ ’ਚ ਵੱਡੀ ਢਿੱਲ ਦੇਣ ਦਾ ਐਲਾਨ ਕੀਤਾ ਸੀ। ਹੁਣ ਸਿੱਖ ਸ਼ਰਧਾਲੂਆਂ ਨੂੰ ਹੁਣ ਵੀਜ਼ਾ ਫੀਸ ਨਹੀਂ ਦੇਣੀ ਪਵੇਗੀ ਅਤੇ ਉਹ ਅੱਧੇ ਘੰਟੇ ਦੇ ਅੰਦਰ ਵੀਜ਼ਾ ਪ੍ਰਾਪਤ ਕਰ ਸਕਦੇ ਹਨ। ਇਹ ਤਬਦੀਲੀ ਤੁਰੰਤ ਲਾਗੂ ਹੋ ਗਈ ਹੈ।