Shaheed Bhagat Singh: CM ਮਾਨ 28 ਸਤੰਬਰ ਨੂੰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸ਼ਾਨਦਾਰ ਬੁੱਤ ਲੋਕਾਂ ਨੂੰ ਸਮਰਪਿਤ ਕਰਨਗੇ
Shaheed Bhagat Singh: ਮੁੱਖ ਮੰਤਰੀ ਭਗਵੰਤ ਮਾਨ ਨੇ PWD ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਨੇ ਮੋਹਾਲੀ ਕੌਮਾਂਤਰੀ ਹਵਾਈ ਅੱਡੇ 'ਤੇ ਬਣ ਰਹੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਬੁੱਤ ਦੇ ਚੱਲ ਰਹੇ ਕੰਮ ਦੀ ਸਮੀਖਿਆ ਕੀਤੀ। 28 ਸਤੰਬਰ ਨੂੰ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਇਹ ਸ਼ਾਨਦਾਰ ਬੁੱਤ ਲੋਕ ਸਮਰਪਿਤ ਕੀਤਾ ਜਾਵੇਗਾ।