Shaheedi diwas 2023: ਸ਼ਹੀਦ-ਏ-ਆਜਮ ਭਗਤ ਸਿੰਘ ਜੀ, ਰਾਜਗੁਰੂ, ਸੁਖਦੇਵ ਦੇ 92 ਵੇਂ ਸ਼ਹੀਦੀ ਦਿਹਾੜੇ ਤੇ ਪਿੰਡ ਖਟਕੜ ਕਲਾਂ ਸ਼ਰਧਾਂਜਲੀ ਦੇਣ ਪਹੁੰਚੇ CM Mann
Mar 23, 2023, 12:39 PM IST
Shaheedi diwas 2023: ਦੇਸ਼ ਦੇ ਮਹਾਨ ਸ਼ਹੀਦ-ਏ-ਆਜਮ ਸਰਦਾਰ ਭਗਤ ਸਿੰਘ ਜੀ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਸਿੰਘ ਦੇ 92 ਵੇਂ ਸ਼ਹੀਦੀ ਦਿਹਾੜੇ 'ਤੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਸ਼ਹੀਦ ਭਗਤ ਸਿੰਘ ਜੀ ਦੇ ਜੱਦੀ ਪਿੰਡ ਖਟਕੜ ਕਲਾਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਹਲਕਾ ਬੰਗਾ ਦੇ ਵਿਧਾਇਕ ਡਾਕਟਰ ਸੁਖਵਿੰਦਰ ਕੁਮਾਰ ਸੁੱਖੀ ਤੋ ਇਲਾਵਾ ਡਿਪਟੀ ਸਪੀਕਰ, ਜੈ ਕਿਸ਼ਨ ਸਿੰਘ ਰੌੜੀ,ਵਿਧਾਇਕ ਨਛੱਤਰ ਪਾਲ ਅਤੇ ਪਾਰਟੀ ਦੇ ਆਗੂ ਹਾਜਿਰ ਸਨ। ਇਸ ਮੌਕੇ ਪੰਜਾਬ ਪੁਲਿਸ ਵਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਤੇ ਚੱਪੇ ਚੱਪੇ ਉੱਤੇ ਪੁਲਿਸ ਦੇ ਮੁਲਾਜ਼ਮ ਤੈਨਾਤ ਹਨ।