Sheesh Marg Yatra: ‘ਸੀਸ ਮਾਰਗ ਯਾਤਰਾ’ਆਨੰਦਪੁਰ ਸਾਹਿਬ ਲਈ ਰਵਾਨਾ, ਸ਼ਰਧਾਲੂਆਂ ਵੱਲੋਂ ਨਿੱਘਾ ਸਵਾਗਤ
ਨੌਂਵੀ ਪਾਤਸ਼ਾਹੀ ਗੁਰੂ ਤੇਗ ਬਹਾਦਰ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਸੀਸ ਮਾਰਗ ਯਾਤਰਾ ਸ਼ਨਿੱਚਰਵਾਰ ਸਵੇਰੇ 5 ਵਜੇ ਗੁਰਦੁਆਰਾ ਸੀਸ ਗੰਜ ਸਾਹਿਬ ਚਾਂਦਨੀ ਚੌਕ ਦਿੱਲੀ ਤੋਂ ਰਵਾਨਾ ਹੋਈ ਸੀ। ਬੀਤੇ ਦਿਨ ਜ਼ੀਰਕਪੁਰ ਦੇ ਗੁਰਦੁਆਰਾ ਸ੍ਰੀ ਨਾਭਾ ਸਾਹਿਬ ਵਿੱਚ ਠਹਿਰਾਅ ਕੀਤਾ ਗਿਆ। ਇਥੋਂ ਅੱਜ ਸਵੇਰੇ ਸ੍ਰੀ ਅਨੰਦਪੁਰ ਸਾਹਿਬ ਲਈ ਕੂਚ ਕੀਤਾ ਗਿਆ। ਵੱਖ-ਵੱਖ ਥਾਈਂ ਸੀਸ ਮਾਰਗ ਯਾਤਰਾ ਦਾ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ।