Sheesh Marg Yatra: ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ‘ਸੀਸ ਮਾਰਗ ਯਾਤਰਾ’ਰਵਾਨਾ
ਨੌਂਵੀ ਪਾਤਸ਼ਾਹੀ ਗੁਰੂ ਤੇਗ ਬਹਾਦਰ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਸੀਸ ਮਾਰਗ ਯਾਤਰਾ ਸ਼ਨਿੱਚਰਵਾਰ ਸਵੇਰੇ 5 ਵਜੇ ਗੁਰਦੁਆਰਾ ਸੀਸ ਗੰਜ ਸਾਹਿਬ ਚਾਂਦਨੀ ਚੌਕ ਦਿੱਲੀ ਤੋਂ ਰਵਾਨਾ ਹੋਈ। ਇਸ ਮੌਕੇ ਸਜਾਏ ਗਏ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਈ ਤੇ ਸ਼ਰਧਾ ਭਾਵਨਾ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਿਜਦਾ ਕੀਤਾ।