Bikram Majithia News: ਅਕਾਲੀ ਆਗੂ ਬਿਕਰਮ ਮਜੀਠੀਆ ਨੂੰ SIT ਦਾ ਸੰਮਨ, ਅੱਜ ਪਟਿਆਲਾ ਸਥਿਤ ਦਫ਼ਤਰ `ਚ ਹੋਣਗੇ ਪੇਸ਼
Bikram Majithia News: ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਮਜੀਠੀਆ (Bikram Singh Majithia) ਨੂੰ SIT ਵੱਲੋਂ ਹਾਲ ਹੀ ਵਿੱਚ ਸੰਮਨ ਜਾਰੀ ਕੀਤਾ ਗਿਆ ਸੀ। ਅੱਜ 15 ਫਰਵਰੀ ਨੂੰ ਤਲਬ ਕੀਤਾ ਹੈ। ਕਰੋੜਾਂ ਰੁਪਏ ਦੀ ਨਸ਼ਾ ਤਸਕਰੀ ਨਾਲ ਜੁੜੇ ਮਾਮਲੇ ਦੀ ਜਾਂਚ ਤੋਂ ਬਾਅਦ ਵਿਸ਼ੇਸ਼ ਜਾਂਚ ਟੀਮ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਦੁਬਾਰਾ ਪੁੱਛਗਿੱਛ ਲਈ ਤਲਬ ਕੀਤਾ ਹੈ।