Guru Hargobind Sahib Ji: ਸ਼੍ਰੀ ਗੁਰੂ ਹਰਿਗੋਬਿੰਦ ਸਿੰਘ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Guru Hargobind Sahib Ji: ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸਿੰਘ ਸਭਾ ਤੇ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਅਮਲੋਹ ਵੱਲੋਂ ਹਲਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੇ ਅੱਗੇ ਬੈਂਡ ਵਾਜਿਆਂ, ਨਗਾਰਿਆਂ ਤੇ ਗੱਤਕਾ ਪਾਰਟੀਆਂ ਆਪਣੇ ਜ਼ੋਹਰ ਵਿਖਾ ਰਹੀਆਂ ਸਨ ਤੇ ਨਾਲ ਚੱਲ ਰਹੀਆਂ ਸੰਗਤਾਂ ਜਿਥੇ ਸਤਨਾਮ ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ ਉਥੇ ਸ਼ਹਿਰ ਦੇ ਦੁਕਾਨਦਾਰਾਂ ਤੇ ਸੰਗਤਾਂ ਵੱਲੋਂ ਗਰਮ ਜੋਸ਼ੀ ਨਾਲ ਸਵਾਗਤ ਕੀਤਾ ਗਿਆ।