Shri Guru Ramdas Ji Prakash Parv: ਨਾਭਾ ਦੇ ਇਤਿਹਾਸਿਕ ਗੁਰਦੁਆਰੇ `ਚ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ, ਵੇਖੋ ਅਲੌਕਿਕ ਨਜ਼ਾਰਾ
Shri Guru Ramdas Ji Prakash Parv: ਨਾਭਾ ਦੇ ਨਜ਼ਦੀਕ ਇਤਿਹਾਸਿਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਅਸਥਾਨ ਉੱਤੇ ਚੌਥੇ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ। ਇਸ ਮੌਕੇ ਤੇ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਨਤਮਸਤਕ ਹੋਈਆਂ। ਇਸ ਮੌਕੇ ਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਅਮਰੀਕ ਸਿੰਘ, ਭਾਈ ਜਗਜੀਤ ਸਿੰਘ ਹਜ਼ੂਰੀ ਰਾਗੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਅਸਥਾਨ ਤੇ ਸਚਨਾਮ ਧਾਰਮਿਕ ਸਮਾਗਮ ਕਰਵਾਏ ਜਾਂਦੇ ਹਨ ਅੱਜ ਚੌਥੇ ਪਾਤਸ਼ਾਹੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਇਲਾਕੇ ਦੀਆਂ ਸੰਗਤਾਂ ਨੇ ਪਹੁੰਚ ਕੇ ਗੁਰੂ ਘਰ ਗੁਰਬਾਣੀ ਦਾ ਲਾਹਾ ਲਿਆ ਅਤੇ ਗੁਰੂ ਦੇ ਅਤੁੱਟ ਲੰਗਰ ਵੀ ਵਰਤਾਏ ਗਏ।