Shri Guru Teg Bahadur Parkash Purab: ਹਰ ਪਾਸੇ ਵੇਖਣ ਨੂੰ ਮਿਲ ਰਹੀਆਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਰੌਣਕਾਂ, ਵੇਖੋ ਤਸਵੀਰਾਂ
Apr 11, 2023, 13:26 PM IST
Shri Guru Teg Bahadur Parkash Purab: ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਦੇ ਨਾਭਾ ਨਜ਼ਦੀਕ ਇਤਿਹਾਸਕ ਸਥਾਨ ਗੁਰਦੁਆਰਾ ਪਾਤਸ਼ਾਹੀ ਨੌਵੀਂ ਰੋਹਟਾ ਸਾਹਿਬ ਵਿਖੇ ਬੜੀ ਸ਼ਰਧਾ-ਪੂਰਵਕ ਪ੍ਰਕਾਸ਼ ਦਿਹਾੜਾ ਮਨਾਇਆ ਗਿਆ। ਇਲਾਕੇ ਦੀਆਂ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ। ਇਸ ਮੌਕੇ ਤੇ ਸਿੱਖ ਪ੍ਰਚਾਰਕਾ ਅਤੇ ਸੰਗਤਾਂ ਨੇ ਗੱਲਬਾਤ ਕਰਦੇ ਹੋਏ ਕਿਹਾ, ਇਸ ਥਾਂ ਤੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਮਹਾਰਾਜ ਜੀ ਆਪਣੇ ਪਰਿਵਾਰ ਸਮੇਤ ਦੋ ਰਾਤਾਂ ਤਿੰਨ ਦਿਨ ਇਸ ਥਾਂ ਤੇ ਰਹੇ ਸਨ। ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ।