Congress Protest: ਸ਼ੁਭਕਰਨ ਨੂੰ ਇਨਸਾਫ ਦਿਵਾਉਣ ਲਈ ਕਾਂਗਰਸ ਨੇ ਕੱਢਿਆ ਰੋਸ ਮਾਰਚ, ਕਿਸਾਨਾਂ ਦੇ ਹੱਕ `ਚ ਬੁਲੰਦ ਕੀਤੀ ਅਵਾਜ਼
Congress Protest: ਕਿਸਾਨਾਂ ਦੇ ਹੱਕ 'ਚ ਪੰਜਾਬ ਪ੍ਰਦੇਸ਼ ਕਾਂਗਰਸ ਵੱਲੋਂ ਮੁਕਤਸਰ ਸਾਹਿਬ ਦੇ ਵੱਖ-ਵੱਖ ਪਿੰਡਾਂ 'ਚ ਟਰੈਕਟਰ ਮਾਰਚ ਕੱਢਿਆ ਗਿਆ। ਇਹ ਟਰੈਕਟਰ ਮਾਰਚ ਪਿੰਡ ਝਬੇਲਵਾਲੀ ਦੀ ਦਾਣਾ ਮੰਡੀ ਤੋਂ ਸ਼ੁਰੂ ਹੋ ਕੇ ਵੱਖ ਵੱਖ ਪਿੰਡਾਂ ਵਿੱਚ ਕੱਢਿਆ ਗਿਆ। ਕਾਂਗਰਸੀ ਆਗੂ ਦਾ ਕਹਿਣਾ ਹੈ ਕਿ ਕਿਸਾਨਾਂ ਦੇ ਹੱਕ ਵਿੱਚ ਪੰਜਾਬ ਕਾਂਗਰਸ ਦੇ ਵੱਲੋਂ ਰੋਸ ਵਜੋਂ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਤਾਂ ਜੋ ਭਾਜਪਾ ਦੀ ਸਰਕਾਰ ਨੂੰ ਜਗਾਇਆ ਜਾ ਸਕੇ ਅਤੇ ਕਿਸਾਨਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਜਾ ਸਕੇ।