Mansa News: ਸਿੱਧੂ ਮੂਸੇਵਾਲਾ ਦੀ ਕਾਰ Last Ride ਵਾਲੀ ਥਾਰ ਨੂੰ ਅੱਜ ਮਾਣਯੋਗ ਅਦਾਲਤ ‘ਚ ਕੀਤਾ ਗਿਆ ਪੇਸ਼
Mansa News: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੀ ਸੁਣਵਾਈ ਮਾਨਸਾ ਦੀ ਜ਼ਿਲ੍ਹਾ ਅਦਾਲਤ ਵਿੱਚ ਚੱਲ ਰਹੀ ਹੈ। ਇਸ ਦੌਰਾਨ ਅੱਜ ਮਾਨਸਾ ਦੀ ਮਾਣਯੋਗ ਅਦਾਲਤ ਵਿੱਚ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ ਹੋਈ ਅਤੇ ਉਨ੍ਹਾਂ ਦੀ ਥਾਰ ਕਾਰ ਨੂੰ ਮਾਨਸਾ ਦੀ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਸ ਵਿੱਚ 29 ਮਈ 2022 ਨੂੰ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।