Sidhu Moose Wala: ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਕੌਣ ਕਰ ਰਿਹਾ ਪ੍ਰੇਸ਼ਾਨ? `ਮੈਥੋਂ ਬੱਚੇ ਦੇ ਲੀਗਲ ਹੋਣ ਦਾ ਮੰਗਿਆ ਜਾ ਰਿਹੈ ਸਬੂਤ`
Sidhu Moosewala father Balkaur Singh: ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ ਜਨਮ ਤੋਂ ਦੋ ਦਿਨ ਬਾਅਦ ਪਿਤਾ ਬਲਕੌਰ ਸਿੰਘ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ 'ਤੇ ਗੰਭੀਰ ਇਲਜ਼ਾਮ ਲਗਾਏ ਹਨ। ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ 'ਤੇ ਵੀਡੀਓ ਪੋਸਟ ਕਰਦਿਆਂ ਬਲਕੌਰ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਬੱਚੇ ਦੇ ਕਾਨੂੰਨੀ ਦਸਤਾਵੇਜ਼ ਪੇਸ਼ ਕਰਨ ਸਬੰਧੀ ਉਸ ਨੂੰ ਵਾਰ-ਵਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਸੀਐਮ ਮਾਨ ਉਹਨਾਂ ਨੂੰ ਜੇਲ੍ਹ ਭੇਜ ਕੇ ਜਾਂਚ ਕਰਵਾ ਸਕਦੇ ਹਨ।