Sidhu Moosewala: ਬਾਪੂ ਬਲਕੌਰ ਸਿੰਘ ਨੇ ਪਾਲ ਸਮਾਓ ਦੇ ਪੈਰੀ ਆਪਣੇ ਹੱਥੀਂ ਪਾਈ ਜੁੱਤੀ, ਖੁਸ਼ੀਆਂ ਵਾਪਿਸ ਆਉਣ ਦਾ ਲਿਆ ਸੀ ਪ੍ਰਣ
Sidhu Moosewala: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਜਨਮੇ ਛੋਟੇ ਸਿੱਧੂ ਕਰਕੇ ਮਾਨਸਾ ਦੇ ਕਲਾਕਾਰ ਪਾਲ ਸਿੰਘ ਸਮਾਓਂ ਵੱਲੋਂ ਧਾਰਮਿਕ ਸਮਾਗਮ ਵਾਹਿਗੁਰੂ ਦਾ ਸ਼ੁਕਰਾਨਾ ਅਤੇ ਕੀਰਤਨ ਦਰਬਾਰ ਕਰਵਾਇਆ ਗਿਆ। ਸਮਾਗਮ ਵਿੱਚ ਸਿੱਧੂ ਮੂਸੇਵਾਲ ਦੇ ਪਿਤਾ ਬਲਕੌਰ ਸਿੰਘ ਨੇ ਵੀ ਸ਼ਿਰਕਤ ਕੀਤੀ। ਇਸ ਦੌਰਾਨ ਫਾਰਚੂਨਰ 0008 ਦਾ ਕੇਕ ਕੱਟਿਆ ਗਿਆ। ਇਸ ਦੇ ਨਾਲ ਹੀ ਕਰੀਬ 2 ਸਾਲ ਬਾਅਦ ਪਾਲ ਸਿੰਘ ਸਮਾਉਂ ਨੇ ਪੈਰਾਂ ਵਿੱਚ ਜੁੱਤੀ ਪਾਈ। ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਖੁਦ ਉਨ੍ਹਾਂ ਨੂੰ ਜੁੱਤੀ ਪਹਿਨਾਈ। ਇਹ ਪਲ ਬਹੁਤ ਭਾਵੁਕ ਸਨ।