sidhu moosewala: ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਸਚਿਨ ਬਿਸ਼ਨੋਈ ਅਜ਼ਰਬਾਈਜਾਨ `ਚ ਨਜ਼ਰਬੰਦ
Aug 30, 2022, 21:39 PM IST
sidhu moosewala: ਸਿੱਧੂ ਮੂਸੇ ਵਾਲਾ ਕਤਲ ਕੇਸ ਦੇ ਮੁੱਖ ਦੋਸ਼ੀ ਮਾਸਟਰ ਮਾਈਂਡ ਸਚਿਨ ਥਾਪਨ ਬਿਸ਼ਨੋਈ ਨੂੰ ਅਜ਼ਰਬਾਈਜਾਨ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ।ਇਸ ਦੇ ਨਾਲ ਹੀ ਇਕ ਹੋਰ ਖਬਰ ਹੈ ਕਿ ਗੈਂਗਸਟਰ ਲਾਰੈਂਸ ਦਾ ਭਰਾ ਅਨਮੋਲ ਕੈਨੇਡਾ ਤੋਂ ਕੀਨੀਆ ਪਹੁੰਚ ਗਿਆ ਹੈ। ਸਚਿਨ ਬਿਸ਼ਨੋਈ ਲਾਰੇਂਸ ਬਿਸ਼ਨੋਈ ਗੈਂਗ ਨਾਲ ਜੁੜਿਆ ਗੈਂਗਸਟਰ ਹੈ। ਸਿੱਧੂ ਮੂਸੇ ਵਾਲਾ ਦੇ ਕਤਲ ਤੋਂ ਤੁਰੰਤ ਬਾਅਦ, ਸਚਿਨ ਨੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਜਾਣਕਾਰੀ ਮੁਤਾਬਕ ਦਿੱਲੀ ਦੇ ਸੰਗਮ ਵਿਹਾਰ ਇਲਾਕੇ ਦੇ ਇਕ ਪਤੇ 'ਤੇ ਸਚਿਨ ਬਿਸ਼ਨੋਈ ਦੇ ਨਾਂ 'ਤੇ ਫਰਜ਼ੀ ਪਾਸਪੋਰਟ ਬਣਾਇਆ ਗਿਆ ਸੀ। ਫਰਜ਼ੀ ਪਾਸਪੋਰਟ 'ਤੇ ਉਸ ਦਾ ਨਾਂ ਤਿਲਕ ਰਾਜ ਟੁਟੇਜਾ ਲਿਖਿਆ ਹੋਇਆ ਸੀ, ਜਦੋਂ ਕਿ ਉਸ ਦੇ ਪਿਤਾ ਦਾ ਨਾਂ ਭੀਮ ਸਿੰਘ ਸੀ। ਸਿੱਧੂ ਮੂਸੇ ਵਾਲਾ ਦੇ ਕਤਲ ਤੋਂ ਇਕ ਮਹੀਨਾ ਪਹਿਲਾਂ 21 ਅਪ੍ਰੈਲ ਤੋਂ ਬਾਅਦ ਸਚਿਨ ਫਰਜ਼ੀ ਪਾਸਪੋਰਟ ਦੀ ਵਰਤੋਂ ਕਰਕੇ ਦੁਬਈ ਭੱਜ ਗਿਆ ਸੀ। ਦੁਬਈ ਤੋਂ ਉਹ ਅਜ਼ਰਬਾਈਜਾਨ ਗਿਆ ਸੀ ਜਿੱਥੋਂ ਸੁਰੱਖਿਆ ਏਜੰਸੀਆਂ ਨੇ ਉਸ ਨੂੰ ਹਿਰਾਸਤ 'ਚ ਲੈ ਲਿਆ ਹੈ।