Sidhu moosewala new song: ਸਿੱਧੂ ਮੂਸੇਵਾਲਾ ਦੇ ਨਵੇਂ ਗਾਣੇ `Mera Na` ਨੇ ਥੋੜੇ ਸਮੇਂ `ਚ ਹੀ ਤੋੜੇ ਰਿਕਾਰਡ, ਪਿਤਾ ਬਲਕੌਰ ਸਿੰਘ ਨੇ ਕਿਹਾ `ਅਜੇ ਮੁੱਕਿਆ ਨਹੀਂ
Apr 07, 2023, 15:36 PM IST
Sidhu moosewala new song: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸ਼ੁਭਦੀਪ ਦਾ ਤੀਜਾ ਗੀਤ 'ਮੇਰਾ ਨਾ' ਵੀ ਅੱਜ ਰਿਲੀਜ਼ ਹੋ ਗਿਆ ਹੈ। ਸੋਸ਼ਲ ਮੀਡਿਆ ਤੇ ਗੀਤ ਨੇ ਥੋੜੇ ਸਮੇਂ ਵਿੱਚ ਹੀ ਰਿਕਾਰਡ ਤੋੜ ਦਿੱਤੇ ਹਨ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਇਸ ਗੀਤ ਨੂੰ ਪਿਆਰ ਦੇਣ ਵਾਲੇ ਪ੍ਰਸੰਸਕਾਂ ਦਾ ਧੰਨਵਾਦ ਕੀਤਾ ਗਿਆ। ਪਿਤਾ ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਗੀਤ ਅੱਗੇ ਵੀ ਇਸੇ ਤਰ੍ਹਾਂ ਮਾਰਕੀਟ ਵਿੱਚ ਆਉਂਦੇ ਰਹਿਣਗੇ ਤੇ ਸਿੱਧੂ ਦੇ ਹੋਰ ਵੀ ਬਹੁਤ ਸਾਰੇ ਗੀਤ ਰਿਕਾਰਡ ਹਨ।