Punjab Vidhan Sabha Session: ਵਿਧਾਨ ਸਭਾ `ਚ ਸਿੱਖ ਗੁਰਦੁਆਰਾ ਸੋਧ ਬਿੱਲ 2023 ਤੇ ਯੂਨੀਵਰਸਿਟੀ ਲਾਅ ਸੋਧ ਬਿੱਲ 2023 ਹੋਇਆ ਪਾਸ
Jun 20, 2023, 17:32 PM IST
Punjab Vidhan Sabha Session: ਪੰਜਾਬ ਵਿੱਚ ਗੁਰਬਾਣੀ ਦੇ ਮੁਫ਼ਤ ਪ੍ਰਸਾਰਣ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੂਬਾ ਸਰਕਾਰ ਨਾਲ ਲਗਾਤਾਰ ਬਹਿਸ ਜਾਰੀ ਹੈ। ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਵਿੱਚ ਸਿੱਖ ਗੁਰਦੁਆਰਾ ਐਕਟ 1925 ਵਿੱਚ ਧਾਰਾ ਜੋੜਨ ਦਾ ਪ੍ਰਸਤਾਵ ਪੇਸ਼ ਕੀਤਾ। ਇਸ ਤਹਿਤ ਹਰ ਚੈਨਲ 'ਤੇ ਗੁਰਬਾਣੀ ਦਾ ਮੁਫ਼ਤ ਪ੍ਰਸਾਰਣ ਕੀਤਾ ਜਾ ਸਕਦਾ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਪੰਜਾਬ ਵਿਧਾਨ ਸਭਾ ਵੱਲੋਂ ਸਿੱਖ ਗੁਰਦੁਆਰਾ ਸੋਧ ਐਕਟ 2023 ਪਾਸ ਕਰ ਦਿੱਤਾ ਗਿਆ ਹੈ।