Sikh History- ਗੁਰਦੁਆਰਾ ਬਿਬਾਣਗੜ੍ਹ ਸਾਹਿਬ ਸਾਹਿਬ, ਜਿਥੇ ਭਾਈ ਜੈਤਾ ਜੀ ਲੈ ਕੇ ਪਹੁੰਚੇ ਸੀ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੀਸ
Oct 29, 2022, 16:39 PM IST
ਅਸੀਂ ਆਪਣੇ ਦਰਸ਼ਕਾਂ ਨੂੰ ਕੁਝ ਸਮਾਂ ਪਹਿਲਾਂ ਉਸ ਸਥਾਨ ਦੇ ਦਰਸ਼ਨ ਕਰਵਾਏ ਸੀ ਜਿਥੇ ਸਿੱਖਾਂ ਦੇ ਨੌਵੇਂ ਗੁਰੂ ਤੇਗ ਬਹਾਦੁਰ ਜੀ ਦੇ ਸੀਸ ਦਾ ਸੰਸਕਾਰ ਹੋਇਆ ਸੀ। ਅੱਜ ਅਸੀਂ ਤੁਹਾਨੂੰ ਉਸ ਸਥਾਨ ਦੇ ਦਰਸ਼ਨ ਕਰਵਾਵਾਂਗੇ ਜਿਥੇ ਭਾਈ ਜੈਤਾ ਜੀ ਦਿੱਲੀ ਦੇ ਚਾਂਦਨੀ ਚੌਂਕ ਤੋਂ ਗੁਰੂ ਜੀ ਦਾ ਸੀਸ ਲੈ ਕੇ ਪਹੁੰਚੇ ਸੀ। ਇਥੋਂ ਹੀ ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਆਪਣੀ ਮਾਤਾ, ਪਰਿਵਾਰ ਤੇ ਸੰਗਤਾਂ ਨੂੰ ਨਾਲ ਲੈ ਕੇ ਸ੍ਰੀ ਕੀਰਤਪੁਰ ਸਾਹਿਬ ਇਸ ਸਥਾਨ 'ਤੇ ਪਹੁੰਚੇ ਸਨ ਤੇ ਇਕ ਬਿਬਾਣ ਦੇ ਰੂਪ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸੀਸ ਨੂੰ ਲੈ ਕੇ ਸ੍ਰੀ ਕੀਰਤਪੁਰ ਸਾਹਿਬ ਤੋਂ ਆਨੰਦਪੁਰ ਸਾਹਿਬ ਪਹੁੰਚੇ ਤੇ ਅੱਜ ਇਥੇ ਗੁਰਦੁਆਰਾ ਸੀਸ ਗੰਜ ਸਾਹਿਬ ਮੌਜੂਦ ਹੈ ਇਸ ਸਥਾਨ 'ਤੇ ਉਨ੍ਹਾਂ ਦੇ ਸੀਸ ਦਾ ਸਸਕਾਰ ਕੀਤਾ ਗਿਆ।