Rajasthan News: ਰਾਜਸਥਾਨ `ਚ ਪੰਜਾਬੀ ਨੌਜਵਾਨ ਦੀ ਮੌਤ ਦਾ ਮਾਮਲਾ, ਮਨਜਿੰਦਰ ਸਿੰਘ ਸਿਰਸਾ ਨੇ ਕਿਹਾ, `ਪੁਲਿਸ ਤੇ ਹੋਸਟਲ ਅਧਿਕਾਰੀ ਦੋਸ਼ੀ ਨੂੰ ਬਚਾ ਰਹੇ ਹਨ`
Aug 10, 2023, 09:52 AM IST
Sikh killed in Rajasthan? ਰਾਜਸਥਾਨ ਦੇ ਕੋਟਾ ਵਿੱਚ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਜਿਸ ਨੂੰ ਪੁਲਿਸ ਵੱਲੋਂ ਤੇ ਹੋਸਟਲ ਅਧਿਕਾਰੀਆਂ ਵੱਲੋਂ ਖ਼ੁਦਕੁਸ਼ੀ ਐਲਾਨਿਆ ਗਿਆ ਪਰ ਪਰਿਵਾਰ ਦਾ ਕਹਿਣਾ ਹੈ ਕਿ ਉਸਦਾ ਕਤਲ ਕੀਤਾ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਮਨਜੋਤ ਸਿੰਘ ਛਾਬੜਾ ਵਜੋਂ ਹੋਈ ਹੈ। ਇਸ ਦੌਰਾਨ ਭਾਜਪਾ ਲੀਡਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਮਨਜੋਤ ਸਿੰਘ ਛਾਬੜਾ ਦੇ ਪਿਤਾ ਹਰਜੋਤ ਸਿੰਘ ਛਾਬੜਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਮਨਜੋਤ ਸਿੰਘ ਛਾਬੜਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ ਜਦੋਂ ਉਹ ਐਲਨ ਹੋਸਟਲ, ਕੋਟਾ ਵਿੱਚ ਰਹਿ ਰਿਹਾ ਸੀ ਅਤੇ NEET ਦਾਖਲਾ ਪ੍ਰੀਖਿਆ ਦੀ ਤਿਆਰੀ ਕਰ ਰਿਹਾ ਸੀ। ਰਾਜਸਥਾਨ ਪੁਲਿਸ ਅਤੇ ਹੋਸਟਲ ਅਧਿਕਾਰੀ ਜਾਣਬੁੱਝ ਕੇ ਦੋਸ਼ੀ ਨੂੰ ਬਚਾ ਰਹੇ ਹਨ ਅਤੇ ਇਸ ਨੂੰ ਖੁਦਕੁਸ਼ੀ ਦੱਸ ਰਹੇ ਹਨ ਪਰ ਕੋਈ ਵਿਅਕਤੀ ਹੱਥ ਪਿੱਛੇ ਬੰਨ੍ਹ ਕੇ ਖੁਦਕੁਸ਼ੀ ਕਿਵੇਂ ਕਰ ਸਕਦਾ ਹੈ। ਮੈਂ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਇਨਸਾਫ ਲਈ ਅਪੀਲ ਕੀਤੀ ਸੀ ਅਤੇ ਮੈਂ ਹਰਜੋਤ ਜੀ ਨੂੰ ਭਰੋਸਾ ਦਿਵਾਇਆ ਹੈ ਕਿ ਅਸੀਂ ਇਨਸਾਫ਼ ਦੀ ਲੜਾਈ ਲੜਨ ਦੀ ਪੂਰੀ ਕੋਸ਼ਿਸ਼ ਕਰਾਂਗੇ।" (Punjabi Youth death in Kota, Rajasthan)