Kultar Singh Sandhwan: ਸਪੀਕਰ ਕੁਲਤਾਰ ਸੰਧਵਾਂ ਨੇ ਕਿਸਾਨਾਂ ਨੂੰ ਬੇਲੋੜੀਆਂ ਖਾਦਾਂ ਦੀ ਵਰਤੋਂ ਨਾ ਕਰਨ ਦੀ ਦਿੱਤੀ ਸਲਾਹ
Kultar Singh Sandhwan: ਸਪੀਕਰ ਕੁਲਤਾਰ ਸੰਧਵਾਂ ਨੇ ਕਿਸਾਨਾਂ ਨੂੰ ਬੇਲੋੜੀਆਂ ਖਾਦਾਂ ਦੀ ਵਰਤੋਂ ਨਾ ਕਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਬੇਲੋੜੀਆਂ ਖਾਦਾਂ ਦੀ ਵਰਤੋਂ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਣ ਦੀ ਬਜਾਏ ਘਟਦੀ ਹੈ, ਸੋ DAP ਦੀ ਵਰਤੋਂ ਮਾਹਿਰਾਂ ਵੱਲੋਂ ਦੱਸੀ ਮਾਤਰਾ ਅਨੁਸਾਰ ਹੀ ਕੀਤੀ ਜਾਵੇ, ਫਾਸਫੋਰਸ ਦੇ ਬਦਲ ਵਜੋਂ NPK ਅਤੇ ਹੋਰ ਖਾਦਾਂ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ, ਯੂਰੀਆ ਦੀ ਵਰਤੋਂ ਵੀ ਘੱਟ ਤੋਂ ਘੱਟ ਕੀਤੀ ਜਾਵੇ। ਪਰਾਲੀ ਨੂੰ ਜ਼ਮੀਨ ਵਿਚ ਵਾਹ ਕੇ ਵੀ ਖਾਦਾ ਦੀ ਵਰਤੋਂ ਘੱਟ ਕੀਤੀ ਜਾ ਸਕਦੀ ਹੈ। ਖੇਤੀਬਾੜੀ ਵਿਭਾਗ ਦੀਆਂ ਟੀਮਾਂ ਦਾ ਗਠਨ ਕੀਤਾ ਗਿਆ ਹੈ। ਜਿਹੜੀਆਂ ਕਿ ਵੱਖ ਵੱਖ ਥਾਵਾਂ ਤੇ ਚੈਕਿੰਗ ਕਰ ਰਹੀਆਂ ਹਨ ਤਾਂ ਕਿ ਕਿਸਾਨਾਂ ਨੂੰ ਧੱਕੇ ਨਾਲ ਕੋਈ ਹੋਰ ਵਸਤੂ ਨਾ ਦਿੱਤੀ ਜਾਵੇ।