6 ਸਤੰਬਰ ਸ਼ਹੀਦੀ ਦਿਵਸ `ਤੇ ਵਿਸ਼ੇਸ਼ ਜਾਣੋ ਕੌਣ ਸਨ `ਮਨੁੱਖੀ ਹੱਕਾਂ ਦੇ ਰਾਖੇ ਭਾਈ ਜਸਵੰਤ ਸਿੰਘ ਖਾਲੜਾ`
Sep 06, 2022, 15:26 PM IST
ਮਨੁੱਖੀ ਅਧਿਕਾਰਾਂ ਦੇ ਕਾਰਕੁਨ ਭਾਈ ਜਸਵੰਤ ਸਿੰਘ ਖਾਲੜਾ ਨੇ ਪੰਜਾਬ ਵਿਚ ਖਾੜਕੂਵਾਦ ਵੇਲੇ ਲਵਾਰਿਸ ਦੱਸ ਕੇ ਲਾਸ਼ਾਂ ਸਾੜਨ ਦੇ ਮਾਮਲੇ ਦਾ ਭੇਤ ਜੱਗ ਜ਼ਾਹਰ ਕੀਤਾ ਸੀ। ਖਾਲੜਾ ਨੇ ਪੁਲਿਸ ਵੱਲੋਂ ਨਾਜਾਇਜ਼ ਮਾਰੇ ਗਏ ਨੌਜਵਾਨਾਂ ਦੀ ਪੜਤਾਲ ਸ਼ੁਰੂ ਕੀਤੀ ਗਈ ਤੇ ਹਜ਼ਾਰਾਂ ਅਣਪਛਾਤੀਆਂ ਲਾਸ਼ਾਂ ਦਾ ਪਤਾ ਲੱਗਾ ਤੇ ਹੌਲੀ ਹੌਲੀ ਲੱਗਭੱਗ 25 ਹਜ਼ਾਰ ਕੇਸਾਂ ਦਾ ਪਤਾ ਲਗਾਇਆ ਗਿਆ! 6 ਸਤੰਬਰ 1995 ਨੂੰ ਪੁਲਿਸ ਉਨ੍ਹਾਂ ਦੇ ਘਰੋਂ ਜ਼ਬਰਦਸਤੀ ਚੁੱਕ ਕੇ ਲੈ ਗਈ। ਜਿਸ ਤੋਂ ਬਾਅਦ ਉਨ੍ਹਾਂ ਦਾ ਕੋਈ ਪਤਾ ਨਹੀਂ ਲੱਗਿਆ।