Guru Nanak Dev ji: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਤੋਂ ਪਹਿਲਾਂ ਹੀ ਗੁਰਦੁਆਰਾ ਕੰਧ ਸਾਹਿਬ `ਚ ਹਜ਼ਾਰਾਂ ਦੀ ਤਾਦਾਦ `ਚ ਪਹੁੰਚੀਆਂ ਸੰਗਤਾਂ, ਵੇਖੋ ਤਸਵੀਰਾਂ
Guru Nanak Dev ji Wedding Anniversary: 10 ਸਤੰਬਰ ਨੂੰ ਮਨਾਏ ਜਾਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਦੇ ਵਿਆਹ ਪੁਰਬ ਤੋਂ ਪਹਿਲਾਂ ਹੀ ਇਤਿਹਾਸਿਕ ਗੁਰਦੁਆਰਾ ਗੁਰਦੁਆਰਾ ਕੰਧ ਸਾਹਿਬ ਜਿੱਥੇ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਦੀ ਨਿਸ਼ਾਨੀ ਕੱਚੀ ਕੰਧ ਅੱਜ ਵੀ ਮੌਜੂਦ ਹੈ। ਇੱਥੇ ਸੰਗਤਾਂ ਸਵੇਰੇ 2 ਵਜੇ ਹੀ ਪਹੁੰਚ ਜਾਂਦੀਆਂ ਹਨ। ਹਜ਼ਾਰਾਂ ਦੀ ਤਾਦਾਦ ਵਿੱਚ ਸੰਗਤਾਂ ਪਹੁੰਚ ਰਹੀਆਂ ਹਨ ਅਤੇ ਨਤਮਸਤਕ ਹੋ ਰਹੀਆਂ ਹਨ। ਸੰਗਤਾਂ ਨਾਲ ਗੱਲ ਕੀਤੀ ਤਾਂ ਉਹਨਾਂ ਦਾ ਚਾਅ ਸਾਂਭਿਆ ਨਹੀਂ ਸੀ ਜਾ ਰਿਹਾ। ਸੰਗਤਾਂ ਦਾ ਕਹਿਣਾ ਸੀ ਕਿ ਜਿਵੇਂ ਜਿਵੇਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਨੇੜੇ ਆ ਰਿਹਾ ਹੈ ਉਦਾਂ- ਉਦਾਂ ਸੰਗਤ ਦੇਸ਼ ਵਿਦੇਸ਼ ਤੋਂ ਵੱਧਦੀ ਜਾ ਰਹੀ ਹੈ। ਸੰਗਤਾਂ ਲਈ ਹਰ ਤਰ੍ਹਾਂ ਦਾ ਪ੍ਰਬੰਧ ਵੀ ਮੁਕੰਮਲ ਕਰ ਲਿਆ ਗਿਆ।