ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀਆਂ ਰੌਣਕਾਂ, ਵੱਡੀ ਗਿਣਤੀ ‘ਚ ਸੰਗਤਾਂ ਹੋ ਰਹੀਆਂ ਹਨ ਨਤਸਮਤਕ
Thu, 01 Sep 2022-2:13 pm,
ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 535ਵੇਂ ਵਿਆਹ ਪੁਰਬ ਲੈ ਕੇ ਬਟਾਲਾ ਦੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਤੇ ਡੇਹਰਾ ਸਾਹਿਬ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਪਹੁੰਚ ਰਹੀਆਂ ਹਨ। ਵਿਆਹ ਪੁਰਬ ਮੌਕੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਤੇ ਡੇਹਰਾ ਸਾਹਿਬ ਦੇ ਨਾਲ ਹੀ ਪੂਰੇ ਬਟਾਲੇ ਸ਼ਹਿਰ ਨੂੰ ਵੀ ਸਜਾਇਆ ਜਾਂਦਾ ਹੈ ਜੋ ਕਿ ਸੰਗਤਾ ਲਈ ਖਿੱਚ ਦਾ ਕੇਂਦਰ ਵੀ ਬਣਦੀ ਹੈ।