Farmers Tractor March: ਸੜਕਾਂ `ਤੇ ਉੱਤਰਿਆ ਪੰਜਾਬ ਦਾ ਅੰਨਦਾਤਾ; ਕਿਸਾਨਾਂ ਵੱਲੋਂ ਸ਼ਾਂਤਮਈ ਟਰੈਕਟਰ ਰੋਸ ਮਾਰਚ
Farmers Tractor March: ਸੰਯੁਕਤ ਕਿਸਾਨ ਮੋਰਚੇ ਦੇ ਫੈਸਲੇ ਉਤੇ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਵੜਿੰਗ ਦੇ ਟੋਲ ਪਲਾਜ਼ਾ ਉਤੇ ਟਰੈਕਟਰ ਮਾਰਚ ਕਰਕੇ ਕਿਸਾਨਾਂ ਵਲੋਂ ਆਪਣੇ ਟਰੈਕਟਰਾਂ ਨੂੰ ਮੁੱਖ ਮਾਰਗ ਉਤੇ ਖੜ੍ਹਾ ਕਰਕੇ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸ੍ਰੀ ਮੁਕਤਸਰ ਸਾਹਿਬ ਵਿੱਚ ਕਿਸਾਨਾਂ ਵੱਲੋਂ ਆਪਣੇ ਟਰੈਕਟਰਾਂ ਦੇ ਉੱਪਰ ਝੰਡੇ ਲਗਾ ਕੇ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਦੇ ਖ਼ਿਲਾਫ਼ ਰੋਸ ਮਾਰਚ ਕੱਢਿਆ ਗਿਆ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਸਰਕਾਰ ਨੇ ਸਾਡੇ ਪੁੱਤਾਂ ਵਰਗੇ ਟਰ੍ਰੈਕਟਾਂ 'ਤੇ ਹਮਲਾ ਕੀਤਾ ਹੈ, ਜੋ ਸਾਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਹੈ।