Punjab News: ਡਰੱਗ ਇੰਸਪੈਕਟਰ ਦੇ ਘਰ STF ਦੀ ਰੇਡ, ਗੈਰ-ਕਾਨੂੰਨੀ ਮੈਡੀਕਲ ਸਟੋਰਸ `ਤੇ ਨਸ਼ਾ ਤਸਕਰੀ ਦੇ ਲੱਗੇ ਇਲਜ਼ਾਮ
Punjab News: ਪੰਜਾਬ ਪੁਲਿਸ ਦੀ ਐਂਟੀ ਡਰੱਗ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਨੇ ਫਾਜ਼ਿਲਕਾ ਦੇ ਡਰੱਗ ਇੰਸਪੈਕਟਰ ਸ਼ਿਸ਼ਨ ਮਿੱਤਲ ਅਤੇ ਉਸਦੇ ਪਰਿਵਾਰਕ ਮੈਂਬਰਾਂ ਦੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਮੇਤ 13 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਇਸ ਦੌਰਾਨ ਐਸਟੀਐਫ ਦੀਆਂ ਟੀਮਾਂ ਜਾਂਚ ਲਈ ਬਠਿੰਡਾ, ਮੁਹਾਲੀ, ਜ਼ੀਰਕਪੁਰ ਅਤੇ ਫਤਿਹਾਬਾਦ ਪਹੁੰਚੀਆਂ।