Punjab Vidhan Sabha: ਵਿਦਿਆਰਥੀ ਬਣੇ ਵਿਧਾਨ ਸਭਾ ਦੇ ਸਪੀਕਰ!
Punjab Vidhan Sabha: ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ ਚੱਲ ਰਿਹਾ ਹੈ। ਇਸ ਸਮੇਂ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਵਿਧਾਨ ਸਭਾ ਦੇਖਣ ਲਈ ਪੁੱਜੇ। ਇਸ ਦੌਰਾਨ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੱਚਿਆਂ ਨੂੰ ਵਿਧਾਨ ਸਭਾ ਦਾ ਦੌਰਾ ਕਰਵਾਇਆ। ਕੁਝ ਸਮੇਂ ਲਈ ਵਿਦਿਆਰਥੀਆਂ ਨੂੰ ਸਪੀਕਰ ਦੀ ਕੁਰਸੀ ਉਤੇ ਬੈਠਣ ਦਾ ਮੌਕਾ ਵੀ ਦਿੱਤਾ ਗਿਆ।