Amritsar News: ਹੱਥ `ਚ ਬਰਛਾ, ਗਲ਼ `ਚ ਤਖ਼ਤੀ ਪਾ ਗੁਨਾਹਾਂ ਦੀ ਸਜ਼ਾ ਭੁਗਤਣ ਪਹੁੰਚੇ ਸੁਖਬੀਰ ਬਾਦਲ
Sukhbir Singh Badal News: ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਗਲ 'ਚ ਤਖ਼ਤੀ ਪਾ ਸੇਵਾ 'ਤੇ ਬੈਠ ਗਏ ਹਨ। ਹੁਣ ਆਪਣੇ ਗਲ ਵਿੱਚ ਤਖ਼ਤੀ ਪਾ ਕੇ ਸੇਵਾਦਾਰ ਦੇ ਕੱਪੜੇ ਪਾ ਕੇ ਹਰਿਮੰਦਰ ਸਾਹਿਬ ਨਤਮਸਤਕ ਹਏ ਹਨ। ਇੰਨਾ ਹੀ ਨਹੀਂ ਉਨ੍ਹਾਂ ਨੂੰ ਪਖਾਨੇ ਅਤੇ ਬਰਤਨ ਸਾਫ਼ ਕਰਨ ਦੀ ਸੇਵਾ ਵੀ ਮੁਹੱਈਆ ਕਰਵਾਈ ਗਈ ਹੈ।। ਸੁਖਬੀਰ ਬਾਦਲ ਤੋਂ ਇਲਾਵਾ ਅਕਾਲੀ ਦਲ ਦੇ ਬਾਗੀ ਧੜੇ ਅਤੇ ਵਿਰੋਧ ਨਾ ਕਰਨ ਦੇ ਦੋਸ਼ੀ ਆਗੂਆਂ ਨੂੰ ਵੀ ਪਖਾਨਿਆਂ ਦੀ ਸਫ਼ਾਈ ਦੀ ਸੇਵਾ ਕਰਨ ਦੇ ਹੁਕਮ ਦਿੱਤੇ ਗਏ ਹਨ। ਅੱਜ ਮੰਗਲਵਾਰ ਨੂੰ 2007-17 ਦੌਰਾਨ ਸੁਖਬੀਰ ਬਾਦਲ ਨੂੰ ਛੱਡ ਕੇ ਦੋਸ਼ੀ ਐਲਾਨੇ ਗਏ ਸਾਰੇ ਕੈਬਨਿਟ ਮੈਂਬਰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਨ ਲਈ ਹਰਿਮੰਦਰ ਸਾਹਿਬ ਵਿਖੇ ਪੁੱਜਣਗੇ।