Kotakpura firing case: ਕੋਟਕਪੂਰਾ ਗੋਲੀਕਾਂਡ ਮਾਮਲੇ `ਚ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਫਰੀਦਕੋਟ ਅਦਾਲਤ `ਚ ਹੋਏ ਪੇਸ਼ੀ, ਸਰਕਾਰ ਤੇ ਸਾਧਿਆ ਨਿਸ਼ਾਨਾ
May 30, 2023, 16:37 PM IST
Kotakpura firing case: ਕੋਟਕਪੂਰਾਗੋਲੀਕਾਂਡ ਮਾਮਲੇ 'ਚ SIT ਵੱਲੋਂ ਨਾਮਜ਼ਦ ਕੀਤੇ ਗਏ ਸਾਬਕਾ ਉਪ ਮੁਖਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਫਰੀਦਕੋਟ ਦੀ ਅਦਾਲਤ 'ਚ ਪੇਸ਼ ਹੋਏ। ਇਸ ਮਾਮਲੇ 'ਚ ਨਾਮਜ਼ਦ ਬਾਕੀ ਆਰੋਪਿਆਂ ਵੱਲੋਂ ਅੱਜ ਆਪਣੀ ਹਾਜ਼ਰੀ ਮਾਫ ਕਰਵਾਉਣ ਦੇ ਚਲਦੇ ਕੋਈ ਵੀ ਪੇਸ਼ ਨਹੀਂ ਹੋਇਆ। ਇਸ ਮੌਕੇ ਅਦਾਲਤ ਵੱਲੋਂ ਅਗਲੀ ਸੁਣਵਾਈ 14 ਜੂਨ ਨੂੰ ਨਿਰਧਾਰਿਤ ਕੀਤੀ ਗਈ ਹੈ। ਗੌਰਤਲਬ ਹੈ ਕੇ 2015 'ਚ ਵਾਪਰੇ ਬਰਗਾੜੀ ਬੇਅਦਬੀ ਮਾਮਲੇ ਨਾਲ ਜੁੜੇ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਆਈ ਜੀ ਐਲ ਕੇ ਯਾਦਵ ਦੀ ਅਗਵਾਈ ਵਾਲੀ ਜਾਂਚ ਟੀਮ ਵੱਲੋਂ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਸਾਬਕਾ ਮੁਖਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਸਾਬਕਾ ਡੀਜੀਪੀ ਸੁਮੇਧ ਸੈਣੀ ,ਆਈ ਜੀ ਪਰਮਰਾਜ ਉਮਰਾਨੰਗਲ,ਆਈ ਜੀ ਅਮਰ ਸਿੰਘ ਚਾਹਲ ਤੋਂ ਇਲਾਵਾ ਹੋਰ ਵੀ ਪੁਲਿਸ ਅਧਿਕਾਰੀਆਂ ਨੂੰ ਇਸ ਮਾਮਲੇ 'ਚ ਨਾਮਜ਼ਦ ਕੀਤਾ ਗਿਆ ਸੀ।