Guru Nanak Dev Ji Prakash Parv: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ, ਵੇਖੋ ਵੀਡੀਓ
Guru Nanak Dev Ji Prakash Parv: ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ ਦੇਸ਼ ਭਰ ਵਿੱਚ ਭਾਰੀ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਧਰਤੀ ਸੁਲਤਾਨਪੁਰ ਲੋਧੀ ਵਿਖੇ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 554ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸੰਤ ਘਾਟ ਸਾਹਿਬ ਤੋਂ ਪੁਰਾਤਨ ਰਵਾਇਤ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਵਿਸ਼ਾਲ ਨਗਰ ਦੌਰਾਨ ਜਨ ਸੈਲਾਬ ਉਮੜਿਆ ਤੇ ਗੁਰੂ ਚਰਨਾਂ ਵਿੱਚ ਸੰਗਤ ਨਤਮਸਤਕ ਹੋਈ।