Sunil Jakhar: ਸੁਨੀਲ ਜਾਖੜ ਨੇ ਸੁਖਬੀਰ ਬਾਦਲ ਉਤੇ ਹਮਲੇ ਦੀ ਨਿਰਪੱਖ ਜਾਂਚ ਮੰਗੀ
Sunil Jakhar: ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਸੁਖਬੀਰ ਸਿੰਘ ਬਾਦਲ ਉਪਰ ਹੋਏ ਹਮਲੇ ਦੀ ਸ਼ਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਜਾਖੜ ਨੇ ਕਿਹਾ ਹੈ ਕਿ ਇਸ ਹਮਲੇ ਦੀ ਜਿੰਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਾਵੇ ਉਹ ਘੱਟ ਹੈ। ਇਹ ਘਟਨਾ ਬਹੁਤ ਮੰਦਭਾਗੀ ਤੇ ਡਰਪੋਕ ਹੈ। ਜਾਖੜ ਨੇ ਕਿਹਾ ਹੈ ਕਿ ਗੁਰੂ ਦੀ ਆੜ 'ਚ ਅਜਿਹਾ ਕਾਰਾ ਕਰਨ ਵਾਲਾ ਸ਼ਖ਼ਸ ਸਿੱਖ ਹੋ ਹੀ ਨਹੀਂ ਸਕਦਾ, ਭਾਵੇਂ ਉਸ ਨੇ ਕੋਈ ਵੀ ਬਾਣਾ ਪਾਇਆ ਹੋਵੇ।