Sunil Jakhar Letter News: ਸੁਨੀਲ ਜਾਖੜ ਵੱਲੋਂ ਪੀਐਮ ਨੂੰ ਚਿੱਠੀ ਲਿਖ ਕੇ ਆਦਮਪੁਰ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਮ `ਤੇ ਰੱਖਣ ਦੀ ਮੰਗ
Sunil Jakhar Letter News: ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਦੁਆਬੇ ਇਲਾਕੇ ਵਿੱਚ ਸਥਿਤ ਆਦਮਪੁਰ ਹਵਾਈ ਅੱਡੇ ਦੇ ਨਾਮ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ ਉਤੇ ਰੱਖਣ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਤੁਗਲਕਾਬਾਦ ਵਿੱਚ ਗੁਰੂ ਰਵਿਦਾਸ ਮੰਦਿਰ ਦੇ ਆਲੇ-ਦੁਆਲੇ ਸੁੰਦਰ ਵਾਟਿਕਾ ਬਣਾਉਣ ਦੀ ਮੰਗ ਕੀਤੀ ਗਈ ਹੈ।