Amritsar News: ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਿਪਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਇਸ ਸੰਗਤ ਵਿੱਚ ਭਾਰੀ ਗਿਣਤੀ ਵਿੱਚ ਸੰਗਤ ਉਮੜੀ। ਨਗਰ ਕੀਰਤਨ ਦਾ ਕਈ ਥਾਂ ਫੁੱਲਾਂ ਦੀ ਵਰਖਾ ਨਾਲ ਨਿੱਘਾ ਸਵਾਗਤ ਕੀਤਾ ਗਿਆ। ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸੁਨਹਿਰੀ ਪਾਲਕੀ ਵਿੱਚ ਸੁਸ਼ੋਭਿਤ ਕੀਤਾ ਗਿਆ।