Amritsar News: ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਮੌਕੇ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਤੇ ਆਤਿਸ਼ਬਾਜੀ ਦਾ ਅਲੌਕਿਕ ਦ੍ਰਿਸ਼
Amritsar News: ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਚ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਾਮ ਵਾਲੇ ਅਤਿ ਸੁੰਦਰ ਦੀਪਮਾਲਾ ਤੇ ਆਤਿਸ਼ਬਾਜੀ ਕੀਤੀ ਗਈ। ਦੇਸ਼-ਵਿਦੇਸ਼ ਦੀਆਂ ਸੰਗਤਾਂ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਦੇ ਕਿਨਾਰੇ ਤੇ ਅਤੇ ਸਾਰੇ ਪ੍ਰਵੇਸ਼ ਦੁਆਰਾਂ ਦੇ ਬਾਹਰ ਘਿਓ ਦੇ ਦੀਵੇ ਅਤੇ ਰੰਗ ਬਿਰੰਗੀਆਂ ਮੋਮਬੱਤੀਆਂ ਬਾਲ ਕੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਮਨਾਈ ਗਈ।