Prakash Purab: ਗੁਰੂਨਗਰੀ `ਚ ਆਲੌਕਿਕ ਨਜ਼ਾਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੱਗੀਆਂ ਰੌਣਕਾਂ
Prakash Purab: ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ ਹਰ ਸਾਲ ਦੀ ਤਰ੍ਹਾਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਵੱਖ-ਵੱਖ ਸਮਾਗਮ ਸ਼ੁਰੂ ਹੋ ਚੁੱਕੇ ਹਨ। ਪ੍ਰਕਾਸ਼ ਪੁਰਬ ਨੂੰ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਖੂਬਸੂਰਤ ਫੁੱਲਾਂ ਨਾਲ ਸਜਾਇਆ ਗਿਆ ਹੈ।