Supreme Court: ਪੰਜਾਬ `ਚ ਨਸ਼ੇ ਦੇ ਵੱਧਦੇ ਮਾਮਲਿਆਂ `ਤੇ ਸੁਪਰੀਮ ਕੋਰਟ ਨੇ ਕਹੀ ਵੱਡੀ ਗੱਲ
Supreme Court: ਸੁਪਰੀਮ ਕੋਰਟ ਨੇ ਪੰਜਾਬ ਵਿੱਚ ਡਰੱਗ ਦੇ ਵਧਦੇ ਮਾਮਲਿਆਂ ਉਤੇ ਚਿੰਤਾ ਜ਼ਾਹਿਰ ਕੀਤੀ ਹੈ। ਅਦਾਲਤ ਨੇ ਕਿਹਾ ਕਿ ਇਹ ਚਿੰਤਾ ਦਾ ਵਿਸ਼ਾ ਹੈ ਕਿ ਸਰਹੱਦ ਤੋਂ ਵੱਡੀ ਗਿਣਤੀ ਵਿੱਚ ਡਰੱਗਜ਼ ਪੰਜਾਬ ਵਿੱਚ ਭੇਜਿਆ ਜਾ ਰਿਹਾ ਹੈ। ਕੁਝ ਸਥਾਨਕ ਫਾਰਮਾ ਕੰਪਨੀਆਂ ਅਤੇ ਪੁਲਿਸ ਦੇ ਲੋਕ ਵੀ ਇਸ ਵਿੱਚ ਸ਼ਾਮਲ ਹਨ। ਅਦਾਲਤ ਨੇ ਕਿਹਾ ਕਿ ਅਜਿਹੀ ਸੂਰਤ ਵਿੱਚ ਹੇਠਲੀਆਂ ਅਦਾਲਤਾਂ ਨੂੰ ਅਜਿਹੇ ਲੋਕਾਂ ਨੂੰ ਜ਼ਮਾਨਤ ਦੇਣ ਵਿੱਚ ਸਾਵਧਾਨੀ ਵਰਤਣੀ ਚਾਹੀਦੀ, ਜਿਨ੍ਹਾਂ ਦੀ ਵਾਰ-ਵਾਰ ਅਜਿਹੇ ਮਾਮਲਿਆਂ ਵਿੱਚ ਭੂਮਿਕਾ ਪਾਈ ਜਾਂਦੀ ਹੈ। ਅਦਾਲਤ ਨੇ ਇਹ ਟਿੱਪਣੀ ਇੱਕ ਡਰੱਗ ਪੈਡਲਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਉਤੇ ਸੁਣਵਾਈ ਦੌਰਾਨ ਕੀਤੀ ਹੈ।