Punjab News: ਅਧਿਆਪਕਾ ਨੇ ਵੈਰਾਗਮਈ ਮਨ ਨਾਲ ਮਾਤਾ ਗੁਜਰੀ ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੀਤਾ ਯਾਦ
ਸਿੱਖ ਕੌਮ ਸ੍ਰੀ ਗੁਰੂ ਗੋਬਿੰਦ ਜੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਸ਼ਹਾਦਤ ਨੂੰ ਸਮਰਪਿਤ ਪੰਦਰਵਾੜਾ ਮਨਾ ਰਿਹਾ ਹੈ। ਇਸ ਮੌਕੇ ਸਕੂਲਾਂ ਵਿੱਚ ਬੱਚਿਆਂ ਨੂੰ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਦੱਸਿਆ ਜਾ ਰਿਹਾ ਹੈ। ਇਸ ਦਰਮਿਆਨ ਇੱਕ ਸਰਕਾਰੀ ਸਕੂਲ ਦੀ ਅਧਿਆਪਕਾ ਨੇ ਵੈਰਾਗਮਈ ਮਨ ਨਾਲ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕੀਤਾ ਹੈ।