Kapurthala Fire News: ਕਪੂਰਥਲਾ `ਚ ਭਿਆਨਕ ਅੱਗ, ਬੁੱਕ ਸਟੋਰ `ਚ ਪਿਆ ਸਾਮਾਨ ਸੜ ਕੇ ਸੁਆਹ
Kapurthala Fire News: ਕਪੂਰਥਲਾ ਦੇ ਸ਼੍ਰੀ ਸਤਿਆਨਾਰਾਇਣ ਮੰਦਿਰ ਬਾਜ਼ਾਰ 'ਚ ਬੁੱਕ ਸਟੋਰ 'ਚ ਭਿਆਨਕ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਅੱਗ 'ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਬੁੱਕ ਸਟੋਰ ਦੇ ਮਾਲਕ ਰਾਜੇਸ਼ ਕੁਮਾਰ ਅਨੁਸਾਰ ਇਸ ਘਟਨਾ ਵਿੱਚ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ।