Chhatbir Zoo: ਛੱਤਬੀੜ ਚਿੜੀਆਘਰ ਦੇ ਮੁਲਾਜ਼ਮ ਨੇ ਪ੍ਰਬੰਧਕਾਂ ਖ਼ਿਲਾਫ਼ ਕੀਤਾ ਪ੍ਰਦਰਸ਼ਨ
Banur News: ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਅੱਜ ਛੱਤਬੀੜ ਚਿੜੀਆਘਰ ਦੇ ਮੁਲਾਜ਼ਮਾਂ ਨੇ ਰੋਸ ਪ੍ਰਦਰਸ਼ਨ ਕੀਤਾ। ਯੂਨੀਅਨ ਦੇ ਪ੍ਰਧਾਨ ਸੁਰਿੰਦਰਪਾਲ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਲੰਬੇ ਸਮੇਂ ਤੋਂ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ। ਤਨਖਾਹਾਂ ਨਾ ਮਿਲਣ ਕਾਰਨ ਘਰ ਦਾ ਗੁਜ਼ਾਰਾ ਚਲਾਉਣਾ ਔਖਾ ਹੋ ਰਿਹਾ ਹੈ ਅਤੇ ਵਾਰ-ਵਾਰ ਬੇਨਤੀਆਂ ਕਰਨ ਦੇ ਬਾਵਜੂਦ ਛੱਤਬੀੜ ਚਿੜੀਆਘਰ ਪ੍ਰਸ਼ਾਸਨ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਨਹੀਂ ਦੇ ਰਿਹਾ।