ਸਰਕਾਰ ਨੇ ਐਮ. ਐਸ. ਪੀ. `ਤੇ ਖਰੀਦੀ ਮੂੰਗੀ ਦੀ ਦਾਲ, ਕਿਸਾਨਾਂ ਦੇ ਖਾਤੇ ਵਿਚ ਸਿੱਧਾ ਜਾਵੇਗਾ ਪੈਸਾ
Mon, 13 Jun 2022-3:52 pm,
ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ 'ਤੇ ਕਿਸਾਨਾਂ ਤੋਂ ਮੂੰਗੀ ਦੀ ਦਾਲ ਦੀ ਖਰੀਦ ਸ਼ੁਰੂ ਕਰ ਦਿੱਤੀ ਹੈ। ਸਰਕਾਰ ਦਾ ਦਾਅਵਾ ਹੈ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ 1 ਲੱਖ ਏਕੜ ਤੋਂ ਵੱਧ ਰਕਬੇ ਵਿੱਚ ਮੂੰਗੀ ਦੀ ਬਿਜਾਈ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।