Amritsar News: ਜਿਊਲਰਜ਼ ਦੀ ਦੁਕਾਨ `ਤੇ ਚੋਰਾਂ ਨੇ ਕੀਤੀ ਚੋਰੀ, ਕਰੀਬ 25 ਲੱਖ ਰੁਪਏ ਲੈ ਕੇ ਹੋਏ ਫਰਾਰ
Amritsar News: ਅੰਮ੍ਰਿਤਸਰ ਦੇਰ ਰਾਤ ਅਣਪਛਾਤੇ ਨੌਜਵਾਨਾਂ ਨੇ ਅੰਮ੍ਰਿਤਸਰ ਦੇ ਮਜੀਠਾ ਰੋਡ ਉਤੇ ਇੱਕ ਸੁਨਿਆਰੇ ਦੀ ਦੁਕਾਨ ਨੂੰ ਨਿਸ਼ਾਨਾ ਬਣਾ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਜਦੋਂ ਦੁਕਾਨਦਾਰ ਨੂੰ ਇਸ ਘਟਨਾ ਦਾ ਪਤਾ ਲੱਗਾ ਤਾਂ ਦੁਕਾਨਦਾਰ ਮੌਕੇ ਉਤੇ ਪੁੱਜਾ। ਪੀੜਤ ਦੁਕਾਨਦਾਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਦੁਕਾਨ ਵਿੱਚ ਸੰਨ੍ਹ ਲਗਾ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।